ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲ ਵਿੱਚ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੇ ਪਾੜਨ ਦੇ ਮਾਮਲੇ ਵਿੱਚ ਇੱਕ ਵੱਡਾ ਅਪਡੇਟ
ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲ ਵਿੱਚ ਪਵਿੱਤਰ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੇ ਪਾੜਨ ਦੇ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਬਰਨਾਲਾ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਬਰਨਾਲਾ- ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲ ਵਿੱਚ ਪਵਿੱਤਰ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਪਾੜਨ ਦੇ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਬਰਨਾਲਾ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਨਾਲਾ ਪੁਲਿਸ ਨੇ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਤੱਕ ਪਹੁੰਚਣ ਦਾ ਦਾਅਵਾ ਕੀਤਾ ਹੈ।
ਪੁੱਛਗਿੱਛ ਦੌਰਾਨ ਪੁਲਿਸ ਨੇ ਕਈ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ ਹਨ। ਪਿੰਡ ਭਰ ਦੇ ਸੀਸੀਟੀਵੀ ਕੈਮਰਿਆਂ ਤੋਂ ਜਾਣਕਾਰੀ ਇਕੱਠੀ ਕੀਤੀ ਗਈ ਹੈ। ਡੀਐਸਪੀ ਸਤਬੀਰ ਸਿੰਘ ਬੈਂਸ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਨੇ ਪੁਲਿਸ ਨੂੰ ਕਾਰਵਾਈ ਕਰਨ ਲਈ ਦੋ ਦਿਨਾਂ ਦਾ ਅਲਟੀਮੇਟਮ ਦਿੱਤਾ ਸੀ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://codeviewsolution.com/ ‘ਤੇ ਜਾ ਕੇ ਪੜ੍ਹੋ।


