Saturday, February 28, 2026
Google search engine
Homeਅਪਰਾਧਗੋਲਡੀ ਬਰਾੜ ਦੇ ਮਾਪਿਆਂ ਨੂੰ ਕੀਤਾ ਗ੍ਰਿਫਤਾਰ, ਸ੍ਰੀ ਮੁਕਤਸਰ ਸਾਹਿਬ ਵਿੱਚ ਫਿਰੌਤੀ...

ਗੋਲਡੀ ਬਰਾੜ ਦੇ ਮਾਪਿਆਂ ਨੂੰ ਕੀਤਾ ਗ੍ਰਿਫਤਾਰ, ਸ੍ਰੀ ਮੁਕਤਸਰ ਸਾਹਿਬ ਵਿੱਚ ਫਿਰੌਤੀ ਅਤੇ ਧਮਕੀਆਂ ਦੇ ਮਾਮਲੇ ਵਿੱਚ ਕਾਰਵਾਈ

ਸ੍ਰੀ ਮੁਕਤਸਰ ਸਾਹਿਬ: ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਗੋਲਡੀ ਬਰਾੜ ਦੇ ਮਾਪਿਆਂ ਨੂੰ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀਆਂ ਅੰਮ੍ਰਿਤਸਰ ਵਿੱਚ ਕੀਤੀਆਂ ਗਈਆਂ ਹਨ।

ਸ੍ਰੀ ਅੰਮ੍ਰਿਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਵਿੱਚ ਦਰਜ ਰੰਗਦਾਰੀ ਅਤੇ ਜਾਨ ਤੋਂ ਮਾਰਨ ਦੀ ਧਮਕੀ ਦੇ ਮਾਮਲੇ ਵਿੱਚ ਪੁਲਿਸ ਨੇ ਗੈਂਗਸਟਰ ਗੋਲਡੀ ਬਰਾਡ ਦੇ ਮਾਤਾ-ਪਿਤਾ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਇੱਕ ਸਰਕਾਰੀ ਮੁਲਾਜ਼ਮ ਦੀ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਗਈ ਹੈ, ਜਿਸ ਨੂੰ ਵਿਦੇਸ਼ੀ ਮੋਬਾਇਲ ਨੰਬਰ ਤੋਂ ਵਾਟਸਐਪ ਕਾਲ ਦੇ ਜਰੀਏ ਰੰਗਦਾਰੀ ਦੀ ਧਮਕੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ- ਕੇਦਾਰਨਾਥ, ਬਦਰੀਨਾਥ ਅਤੇ ਯਮੁਨੋਤਰੀ ਤੀਰਥ ਸਥਾਨਾਂ ਵਿੱਚ ‘ਗੈਰ-ਹਿੰਦੂਆਂ’ ਦੇ ਦਾਖਲੇ ‘ਤੇ ਪਾਬੰਦੀ, BKTC ਨੇ ਲਿਆਂਦਾ ਪ੍ਰਸਤਾਵ

ਵਿਦੇਸ਼ੀ ਨੰਬਰ ਤੋਂ 50 ਲੱਖ ਰੁਪਏ ਦੀ ਰੰਗਦਾਰੀ ਦੀ ਮੰਗ
ਸ਼ਿਕਾਇਤਕਰਤਾ ਸਤਨਾਮ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਪਿਛਲੇ 33 ਸਾਲਾਂ ਵਿੱਚ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 27 ਨਵੰਬਰ 2024 ਨੂੰ ਸਕੂਲ ਵਿੱਚ ਡਿਊਟੀ ਦੌਰਾਨ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ, ਜਿਸ ਵਿੱਚ ਕਾਲ ਕਰਨ ਵਾਲੇ ਨੇ ਖੁਦ ਨੂੰ ਬੰਬੀਹਾ ਗੈਂਗ ਦਾ ਮੈਂਬਰ ਦੱਸਿਆ ਅਤੇ 50 ਲੱਖ ਰੁਪਏ ਦੀ ਰੰਗਦਾਰੀ ਦੀ ਮੰਗ ਕੀਤੀ ਹੈ। ਮੁਲਜ਼ਮ ਨੇ ਪੈਸੇ ਨਾ ਦੇਣ ‘ਤੇ ਸ਼ਿਕਾਇਤਕਰਤਾ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰ ਦੀ ਧਮਕੀ ਦਿੱਤੀ ਹੈ। ਇਸ ਤੋਂ ਬਾਅਦ 3 ਦਸੰਬਰ ਨੂੰ ਵੀ ਉਸੇ ਨੰਬਰ ਤੋਂ ਕਾਲ ਆਉਣ ਤੋਂ ਬਾਅਦ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੈ।

ਅੰਮ੍ਰਿਤਸਰ ਤੋਂ ਹੋਈ ਗ੍ਰਿਫ਼ਤਾਰੀ
ਮਾਮਲੇ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਜਾਂਚ ਵਿੱਚ ਤੇਜ਼ੀ ਲਿਆਂਦੀ ਅਤੇ ਤਕਨੀਕੀ ਸਬੂਤਾਂ ਦੇ ਅਧਾਰ ‘ਤੇ ਮੁਲਜ਼ਮਾਂ ਦੀ ਲੋਕੇਸ਼ਨ ਅੰਮ੍ਰਿਤਸਰ ਵਿੱਚ ਟਰੇਸ ਕੀਤੀ। ਇਸ ਤੋਂ ਬਾਅਦ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਜਿੱਥੇ ਕਾਨੂੰਨੀ ਪਰਕ੍ਰਿਆ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ।

ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸ਼ਮਸ਼ੇਰ ਸਿੰਘ ਅਤੇ ਉਸ ਦੀ ਪਤਨੀ ਪ੍ਰੀਤਪਾਲ ਕੌਰ, ਨਿਵਾਸੀ ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਦੇ ਰੂਪ ਵਿੱਚ ਹੋਈ ਹੈ। ਪੁਲਿਸ ਮੁਤਾਬਕ ਦੋਵੇ ਮੁਲਜ਼ਮ ਗ੍ਰਿਫ਼ਤਾਰੀ ਵੇਲੇ ਸ੍ਰੀ ਦਰਬਾਰ ਸਾਹਿਬ ਨੇੜੇ ਇੱਕ ਹੋਟਲ ਵਿੱਚ ਰੁਕੇ ਹੋਏ ਸਨ।

ਇਹ ਵੀ ਪੜ੍ਹੋ- ਸੀਐਮ ਮਾਨ ਨੇ ਕਿਹਾ ਪੰਜਾਬ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ: ਗੈਂਗਸਟਰਾਂ ਨੂੰ ਚੇਤਾਵਨੀ, ਡਰੱਗ ਹੈਲਪਲਾਈਨ ਨੰਬਰ ਕੀਤਾ ਜਾਰੀ

ਮੁਲਜ਼ਮਾਂ ਨੂੰ ਜਲਦ ਅਦਾਲਤ ‘ਚ ਪੇਸ਼ ਕਰੇਗੀ ਪੁਲਿਸ
ਐਸਐਸਪੀ ਅਭਿਮਨਿਊ ਰਾਣਾ ਨੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੇਸ ਦਰਜ ਹੋਣ ਵੇਲੇ ਬੰਬੀਹਾ ਗੈਂਗ ਅਤੇ ਗੋਲਡੀ ਬਰਾੜ ਆਪਸ ਵਿੱਚ ਸੰਪਰਕ ਵਿੱਚ ਸਨ। ਸ਼ੁਰੂਆਤੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਕੋਲ ਪੈਸਿਆਂ ਦਾ ਕੋਈ ਵੀ ਵੈਧ ਸਤਰੋਤ ਨਹੀਂ ਸੀ ਅਤੇ ਕਥਿਤ ਤੌਰ ‘ਤੇ ਰੰਗਦਾਰੀ ਦੀ ਰਕਮ ‘ਤੇ ਨਿਰਭਰ ਸਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ‘ਤੇ ਲਿਆ ਜਾਵੇਗਾ, ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਨੂੰ ਵੀ ਕਾਬੂ ਕੀਤਾ ਜਾ ਸਕੇ।

(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://codeviewsolution.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments